ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਮੁਖਬਿਰ ਤੋ ਮਿਲੀ ਸੂਚਨਾ ਤੇ ਪਾਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਛਾਪਾ ਰਾਮ ਸਿੰਘ ਦੇ ਘਰ ਵਿੱਚ ਛਾਪੇਮਾਰੀ ਦੌਰਾਨ 100 ਕਿਲੋ ਲਾਹਣ ਬਰਾਮਦ ਕਰਕੇ ਆਰੋਪੀ ਨੂੰ ਮੌਕੇ ਤੇ ਗਿਰਫਤਾਰ ਕੀਤਾ। ਜੋਕਿ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦਾ ਸੀ। l ਪੁਲਿਸ ਨੇ ਉਕਤ ਆਰੋਪੀ ਦੇ ਵਿਰੁੱਧ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ