ਮਲੋਟ: ਖੇਤ ਮਜ਼ਦੂਰਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਅਣਮਿੱਥੇ ਸਮੇਂ ਦੇ ਧਰਨੇ ਸਬੰਧੀ ਪਿੰਡ ਸਾਉਂਕੇ ਵਿਖੇ ਹੋਈ ਮੀਟਿੰਗ
Malout, Muktsar | Aug 25, 2024 ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਵਾਅਦਾ ਖਿਲਾਫੀ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 1 ਸਤੰਬਰ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਸ਼ੁਰੂ ਕੀਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੌਰਾਨ ਹੀ ਮਰਹੂਮ ਜ਼ਿਲ੍ਹਾ ਪ੍ਰਧਾਨ ਨਾਨਕ ਸਿੰਘ ਦੀ ਬਰਸੀ ਮਨਾਈ ਜਾਵੇਗੀ। ਇਹ ਜਾਣਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।