ਐਸਪੀ ਮਨਮੀਤ ਸਿੰਘ ਢਿੱਲੋ ਵੱਲੋਂ ਦੇਰ ਸ਼ਾਮ 7:30 ਵਜ਼ੇ ਜਾਣਕਾਰੀ ਦਿੱਤੀ ਗਈ ਹੈ ਕਿ ਬੀਤੇ ਦਿਨੀ ਪਿੰਡ ਜੁਵਾਹਰੇਵਾਲਾ ਵਿਖੇ ਦੋ ਗੁੱਟਾ ਵਿਚਾਲੇ ਹੋਈ ਲੜਾਈ ਦੇ ਮਾਮਲੇ ਦੇ ਵਿੱਚ ਪੁਲਿਸ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰ ਰਹੀ ਹੈ। ਜਿਕਰਯੋਗ ਹੈ ਕਿ ਇਸੇ ਮਾਮਲੇ ਦੇ ਵਿਰੋਧ ਵਿੱਚ ਵਕੀਲਾਂ ਵੱਲੋਂ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਬੀਤੇ ਦਿਨੀ ਮੁੱਖ ਮੰਤਰੀ ਦੀ ਮੁਕਤਸਰ ਫੇਰੀ ਦੌਰਾਨ ਪ੍ਰਦਰਸ਼ਨ ਕੀਤਾ ਗਿਆ ਸੀ।