ਪਟਿਆਲਾ: ਪਟਿਆਲਾ ਵਿੱਚ 500 ਡਰੋਨਾਂ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਦਾ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ ਅਨਾਜ ਮੰਡੀ ਵਿੱਚ 500 ਡਰੋਨਾਂ ਦੇ ਸ਼ੋਅ ਰਾਹੀਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਨਾਲ ਜਾਣੂ ਕਰਵਾਇਆ ਗਿਆ। ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਵੱਡੇ ਸਮਾਗਮ ਲਈ 100 ਕਰੋੜ ਤੋਂ ਵੱਧ ਦਾ ਬਜਟ ਰੱਖਿਆ ਹੈ।