ਮਲੋਟ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਪੰਜਾਬ ਪੈਲਸ ਵਿਖੇ ਕਰਵਾਇਆ ਗਿਆ ਜਾਗਰੂਕਤਾ ਤੇ ਸਮਾਜਿਕ ਸੰਪਰਕ ਪ੍ਰੋਗਰਾਮ
Malout, Muktsar | May 22, 2025 ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵੱਲੋਂ ਪੰਜਾਬ ਪੈਲਸ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਐਸ.ਐਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐਸ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਵਿਰੁੱਧ ਪ੍ਰੇਰਿਤ ਕਰਨਾ ਹੈ।