ਰਾਮਪੁਰਾ ਫੂਲ: ਲਹਿਰਾ ਮੁਹੱਬਤ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ, ਸਰਕਾਰ ਦੀ ਕਾਰਵਾਈ ਬਾਰੇ ਦਿੱਤੀ ਜਾਣਕਾਰੀ
ਹਲਕਾ ਭੁੱਚੋ ਦੇ ਪਿੰਡ ਲਹਿਰਾ ਮੁਹੱਬਤ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਮਾਰਕਿਟ ਕਮੇਟੀ ਭੁੱਚੋ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹ ਭੇਜ ਰਹੀ ਹੈ ਅਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾ ਰਹੀ ਹੈ।