ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸਿੱਖ ਕੌਮ ਦੇ ਚੌਥੇ ਤੱਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ।