ਰੂਪਨਗਰ: ਚੋਣਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਨੇ ਈ-ਕਾਮਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ-ਕਾਮਰਸ ਸਰਵਿਸ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜੇਕਰ ਜ਼ਿਲ੍ਹੇ ਵਿੱਚ ਈ-ਕਾਮਰਸ ਦੇ ਮਾਧਿਅਮ ਰਾਹੀਂ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਖ਼ਰੀਦੋ-ਫਰੋਖਤ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਚੋਣ ਅਫ਼ਸਰ ਨੂੰ ਦਿੱਤੀ ਜਾਵੇ।