ਜੈਤੋ: ਰੋੜੀਕਪੂਰਾ ਵਿਖੇ ਬੀਜੇਪੀ ਨੇ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈਕੇ ਵਰਕਰਾਂ ਨਾਲ ਕੀਤੀ ਮੀਟਿੰਗ
Jaitu, Faridkot | Aug 31, 2025 ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਦੇ ਤਹਿਤ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਪਾਰਟੀ ਅਹੁਦੇਦਾਰ ਅਤੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਸਾਰਿਆਂ ਨੂੰ ਇੰਨਾ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੱਤਾ ਗਿਆ।