ਮੁਕਤਸਰ: ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਗੰਧੜ ਵਿਖੇ ਨਵੀਂ ਕਮੇਟੀ ਦਾ ਕੀਤਾ ਗਠਨ
ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਗੰਧੜ ਵਿਖੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ l ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ ਜਿਲਾ ਮੀਤ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਜਿਲਾ ਖਜਾਨਚੀ ਸੁਖਪਾਲ ਸਿੰਘ ਅਤੇ ਜਿਲਾ ਜਥੇਬੰਦਕ ਸਕੱਤਰ ਗੁਰਮੀਤ ਸਿੰਘ ਮਰਾੜ ਕਲਾਂ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਹੱਕੀ ਮੰਗਾਂ ਮਸਲੇ ਹੱਲ ਕਰਾਉਣ ਲਈ ਸੰਘਰਸ਼ਾਂ ਤੇ ਟੇਕ ਰੱਖਣੀ ਚਾਹੀਦੀ ਹੈ ਤੇ ਆਪਣੀ ਜਥੇਬੰਦੀ ਤਾਕਤ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ l