ਬਾਘਾ ਪੁਰਾਣਾ: ਪਿੰਡ ਨੱਥੂਵਾਲਾ ਗੜਵੀ ਵਿਖੇ ਨੌਜਵਾਨ ਭਾਰਤ ਸਭਾ ਵੱਲੋਂ ਕੀਤੀ ਮੀਟਿੰਗ
ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਮਾਣੂੰਕੇ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਪਿੰਡ ਨੱਥੂਵਾਲਾ ਗੜਵੀ ਵਿਖੇ ਨੌਜਵਾਨ ਭਾਰਤ ਸਭਾ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਇਤਿਹਾਸਕ ਗੁਪਤ ਟਿਕਾਣੇ ਨੂੰ ਛਡਾਉਣ ਲਈ ਲੱਗ ਰਹੇ ਪੱਕੇ ਮੋਰਚੇ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ।