ਨਕੋਦਰ: ਝੋਨੇ ਦੀ ਖਰੀਦ 'ਚ ਮੁਸ਼ਕਲ ਆਈ ਤਾਂ ਕਿਸਾਨ ਆਉਣਗੇ ਸੜਕਾਂ 'ਤੇ
ਨਕੋਦਰ ਦੀ ਨਵੀਂ ਦਾਣਾ ਮੰਡੀ ਵਿੱਚ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੋਨਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਖਰੀਦ ਵਿੱਚ ਦਿੱਕਤ ਆਈ ਤਾਂ ਕਿਸਾਨ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ।