ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਬੁਰਜ ਸਿੱਧਵਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਸੈਂਟਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਪਲੇਅ ਗਰਾਊਂਡ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੇ ਮੁਰੰਮਤ ਦਾ ਕੰਮ ਵੀ ਚੱਲ ਰਿਹਾ।