ਮੁਕਤਸਰ: ਡੀਸੀ ਦਫ਼ਤਰ ਵਿਖੇ ਜ਼ਿਲ੍ਹਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਡੀਸੀ ਵੱਲੋਂ ਲੋਕਪੱਖੀ ਤਰੀਕੇ ਨਾਲ ਸਕੀਮਾਂ ਲਾਗੂ ਕਰਨ ਦੀਆਂ ਹਦਾਇਤਾਂ
ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਹੋਈ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਨੂੰ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ਮਨੁੱਖਤਾਵਾਦੀ ਤਰੀਕੇ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ। ਇਹ ਜਾਣਕਾਰੀ ਲੋਕ ਸੰਪਰਕ ਅਧਿਕਾਰੀ ਨੇ ਸ਼ਾਮ 4 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ