ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਫੋਰੈਂਸਿਕ ਸਾਇੰਸ ਵਿਭਾਗ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ (ਰਾਜਸਥਾਨ) ਨਾਲ ਇਕਰਾਰਨਾਮਾ ਕੀਤਾ ਗਿਆ
ਪੰਜਾਬੀ ਯੂਨੀਵਰਸਿਟੀ ਦੇ ਫੋਰੈਂਸਿਕ ਸਾਇੰਸ ਵਿਭਾਗ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ (ਰਾਜਸਥਾਨ) ਨਾਲ ਇਕਰਾਰਨਾਮਾ ਕੀਤਾ ਗਿਆ ਹੈ। ਇਸ ਇਕਰਾਰਨਾਮੇ ਉੱਤੇ ਹਸਤਾਖਰ ਕਰਨ ਹਿਤ ਉਚੇਚੇ ਤੌਰ 'ਤੇ ਪੰਜਾਬੀ ਯੂਨੀਵਰਸਿਟੀ ਪੁੱਜੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਤੋਂ ਡਾਇਰੈਕਟਰ ਡਾ. ਅਜੇ ਸ਼ਰਮਾ ਨੇ ਵਿਚਾਰ ਸਾਂਝੇ ਕੀਤੇ।