ਮਾਨਸਾ: ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ, 3 ਮੋਬਾਇਲ ਵੈਨਾਂ ਨੂੰ ਮਿਲੀ ਹਰੀ ਝੰਡੀ
Mansa, Mansa | Oct 1, 2026 ਮਾਨਸਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ 3 ਮੋਬਾਇਲ ਵੈਨਾਂ ਨੂੰ ਰਵਾਨਾ ਕੀਤਾ ਹੈ। ਇਹ ਵੈਨਾਂ 20 ਦਿਨਾਂ ਤੱਕ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨਗੀਆਂ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰੇਰਿਤ ਕਰਨਗੀਆਂ।