ਅਬੋਹਰ: ਮਲੂਕਾ ਮਾਈਨਰ ਦੇ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਮੌਕੇ ਤੇ ਪਹੁੰਚੀ ਪੁਲਿਸ
ਅਬੋਹਰ ਵਿਖੇ ਹਨੁਮਾਨਗੜ੍ਹ ਬਾਈਪਾਸ ਤੇ ਮਲੂਕਾ ਮਾਈਨਰ ਦੇ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ । ਸੂਚਨਾ ਨਰ ਸੇਵਾ ਨਾਰਾਇਣ ਸੇਵਾ ਸੋਸਾਇਟੀ ਨੂੰ ਮਿਲੀ ਤਾਂ ਮੌਕੇ ਤੇ ਸੁਸਾਇਟੀ ਦੇ ਲੋਕ ਪਹੁੰਚੇ । ਜਿਨ੍ਹਾਂ ਨੇ ਪੁਲਿਸ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪਹਿਚਾਨ ਅਤੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ । ਤੇ ਪੁਲਿਸ ਵਲੋਂ ਮਾਮਲੇ ਚ ਜਾਂਚ ਕੀਤੀ ਜਾ ਰਹੀ ਹੈ ।