ਪਟਿਆਲਾ: 22 ਨੰਬਰ ਫਾਟਕ ਦੇ ਨੇੜੇ ਐਕਟਿਵਾ ਸਵਾਰ ਕੋਲੋਂ 60 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ
ਥਾਣਾ ਸਿਵਲ ਲਾਈਨ ਪੁਲਿਸ ਦੇ ਵੱਲੋਂ 22 ਨੰਬਰ ਫਾਟਕ ਦੇ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਜਦੋਂ ਇੱਕ ਐਕਟਿਵਾ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਐਕਟਿਵਾ ਦੇ ਅੱਗੇ ਰੱਖੀਆਂ 60 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਜਿਸ ਉਪਰੰਤ ਬੀਰਪਾਲ ਸਿੰਘ ਵਾਸੀ ਪ੍ਰਤਾਪ ਨਗਰ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।