ਕਪੂਰਥਲਾ: ਭਾਣੋਲੰਗਾ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ 'ਤੇ ਹਮਲਾ, ਹਾਲਤ ਗੰਭੀਰ
ਕਪੂਰਥਲਾ ਦੇ ਪਿੰਡ ਭਾਣੋਲੰਗਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਵਿਅਕਤੀਆਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਬਲਜੀਤ ਸਿੰਘ ਦਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।