ਨਵਜਾਤ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਓਹਨਾਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ। ਇਹ ਸ਼ਬਦ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਨੇ ਐਲ.ਐੱਚ.ਵੀਜ. ਅਤੇ ਬੀ ਈ ਈ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਗਟ ਕੀਤੇ। ਇਹੀ ਨਹੀਂ ਓਹਨਾਂ ਵੱਲੋਂ ਹਾਜ਼ਰੀਨ ਨੂੰ ਨਿਰਦੇਸ਼ ਵੀ ਦਿੱਤੇ ਗਏ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।