ਮੁਕਤਸਰ: ਕੇਂਦਰ ਅਤੇ ਪੰਜਾਬ ਸਰਕਾਰ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਦਰਜ ਕਰੇ ਮਾਮਲਾ : ਅਸ਼ੋਕ ਮਹਿੰਦਰਾ, ਸੰਸਥਾਪਕ ਭੀਮ ਕ੍ਰਾਂਤੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਭੀਮ ਕ੍ਰਾਂਤੀ ਸੰਸਥਾ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਨੇ ਸ਼ਾਮ 6 ਵਜੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਗੁਰਪਤਵੰਤ ਪੰਨੂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਨੇ ਦੇਸ਼ ਦੀ ਏਕਤਾ ਅਖੰਡਤਾ ਨੂੰ ਭੰਗ ਕਰਨ ਦੇ ਨਾਲ ਹੀ ਡਾਕਟਰ ਅੰਬੇਡਕਰ ਜੀ ਬਾਰੇ ਅਪਸ਼ਬਦ ਬੋਲ ਕੇ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।