ਮੁਕਤਸਰ: ਦਸ਼ਮੇਸ਼ ਨਗਰ ਦੀ ਗਲੀ ਨੰਬਰ 6 ਵਿਖੇ ਇੱਕ ਘਰ ਨੂੰ ਲੱਗੀ ਅੱਗ, ਕਾਫੀ ਸਮਾਨ ਚੜਿਆਂ ਅੱਗ ਦੀ ਭੇਂਟ, ਜਾਨੀ ਨੁਕਸਾਨ ਟਲਿਆ
ਸ਼੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇਵਾਲਾ ਰੋਡ ਤੇ ਦਸ਼ਮੇਸ਼ ਨਗਰ ਦੀ ਗਲੀ ਨੰਬਰ 6 ਵਿਖੇ ਅੱਜ ਸ਼ਾਮ ਕਰੀਬ 4 ਵਜੇ ਅਚਾਨਕ ਇੱਕ ਘਰ ਨੂੰ ਅੱਗ ਲੱਗਣ ਨਾਲ ਕਾਫੀ ਸਮਾਨ ਅੱਗ ਦੀ ਭੇਂਟ ਚੜ ਗਿਆ। ਜਿਸ ਵੇਲੇ ਅੱਗ ਲੱਗਣ ਦੀ ਘਟਨਾ ਹੋਈ ਉਸ ਸਮੇਂ ਘਰ ਦੇ ਪਰਿਵਾਰਿਕ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ।