ਅਬੋਹਰ: ਪਿੰਡ ਰਾਮਪੁਰਾ ਨਰਾਇਣਪੁਰਾ ਵਿਖੇ ਘਰ ਦੇ ਵਿੱਚ ਬਣੀ ਪਾਣੀ ਦੀ ਡਿੱਗੀ ਵਿੱਚ ਡੁੱਬਣ ਕਾਰਨ ਤਿੰਨ ਸਾਲ ਦੇ ਬੱਚੇ ਦੀ ਮੌਤ
ਮਲੋਟ ਨਿਵਾਸੀ ਇੱਕ ਤਿੰਨ ਸਾਲ ਦਾ ਬੱਚਾ ਘਰ ਦੇ ਵਿੱਚ ਬਣੀ ਪਾਣੀ ਦੀ ਡਿੱਗੀ ਵਿੱਚ ਡਿੱਗ ਪਿਆ l ਜਿਸ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਇਹ ਬੱਚਾ ਪਿਛਲੇ ਕੁਝ ਦਿਨਾਂ ਤੋਂ ਪਿੰਡ ਰਾਮਪੁਰਾ ਨਰਾਇਣਪੁਰਾ ਵਿੱਚ ਰਹਿਣ ਵਾਲੇ ਆਪਣਾ ਨਾਨਾ ਨਾਨੀ ਦੇ ਘਰ ਆਇਆ ਹੋਇਆ ਸੀ l ਹਾਲਾਂਕਿ ਘਟਨਾ ਤੋਂ ਤੁਰੰਤ ਬਾਅਦ ਬੱਚੇ ਨੂੰ ਪਾਣੀ ਚੋਂ ਬਾਹਰ ਕੱਢ ਲਿਆ ਗਿਆ, ਪਰ ਜਦ ਤੱਕ ਹਸਪਤਾਲ ਪਹੁੰਚਾਇਆ ਉਸਦੀ ਮੌਤ ਹੋ ਚੁੱਕੀ ਸੀ l