ਮੋਗਾ: ਮੋਗਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ, ਵਿਧਾਇਕ ਅਮਨਦੀਪ ਕੌਰ ਹੋਏ ਸ਼ਾਮਲ
ਮੋਗਾ ਵਿੱਚ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵੱਲੋਂ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਟਰਾਂਸਪੋਰਟ ਨਗਰ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਤੇ ਨਸ਼ਿਆਂ ਵਿਰੁੱਧ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ।