ਮੁਕਤਸਰ: ਬੱਸ ਸਟੈਂਡ ਵਿਖੇ ਰੋਡਵੇਜ ਪਨਬਸ PRTC ਕੰਟਰੈਕਟ ਵਰਕਰ ਯੂਨੀਅਨ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਇੱਕ ਘੰਟੇ ਲਈ ਬੱਸ ਸਟੈਂਡ ਨੂੰ ਕੀਤਾ ਬੰਦ
ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਦੇਣ ਦੇ ਵਿਰੋਧ ਵੱਲੋਂ ਸ਼ਾਮ 4 ਵਜੇ ਤੋਂ ਲੈ ਕੇ 5 ਵਜੇ ਤੱਕ 1 ਘੰਟੇ ਲਈ ਬੱਸ ਸਟੈਂਡ ਅਤੇ ਡਿੱਪੂ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ।