ਮੁਕਤਸਰ: ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਉਹਾਰ
ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੰਦਰਾਂ ਵਿੱਚ ਬੁੱਧਵਾਰ ਨੂੰ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸ਼ਿਵਲਿੰਗ ਦੀ ਪੂਜਾ ਕਰਨ ਲਈ ਦੁਪਹਿਰ ਕਰੀਬ 12 ਵਜੇ ਤੱਕ ਵੀ ਮੰਦਰਾਂ ਵਿੱਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਦਿਖਾਈ ਦਿੱਤੀਆਂ। ਸ਼ਰਧਾਲੂ ਭਗਵਾਨ ਭੋਲੇ ਨਾਥ ਦਾ ਗੁਣਗਾਨ ਕਰਦੇ ਅਤੇ ਸ਼ਿਵਲਿੰਗ ਦੀ ਪੂਜਾ ਅਰਚਨਾ ਕਰਦੇ ਦਿਖਾਈ ਦਿੱਤੇ।