ਕਪੂਰਥਲਾ: ਆਮ ਆਦਮੀ ਪਾਰਟੀ ਨੇ ਬਦਲਿਆ ਕਪੂਰਥਲਾ ਦਾ ਹਲਕਾ ਇੰਚਾਰਜ, ਜਾਣੋ ਕੌਣ ਬਣੇ ਨਵੇਂ ਇੰਚਾਰਜ
ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਰੰਗਾ ਨੂੰ ਕਪੂਰਥਲਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਉਹ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਸਨ। ਇਸ ਅਹੁਦੇ ਤੋਂ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੂੰ ਹਟਾਇਆ ਗਿਆ ਹੈ। ਪਾਰਟੀ ਆਗੂਆਂ ਨੇ ਨਵੀਂ ਨਿਯੁਕਤੀ 'ਤੇ ਖੁਸ਼ੀ ਜ਼ਾਹਰ ਕੀਤੀ ਹੈ।