ਬਾਬਾ ਬਕਾਲਾ: ਪੁਲਿਸ ਨੇ ਜਡਿਆਲਾ ਗੁਰੂ ਇਲਾਕੇ ਵਿੱਚ ਨਾਕਾਬੰਦੀ ਦੌਰਾਨ 27 ਗ੍ਰਾਮ ਹੈਰੋਇਨ ਕੀਤੀ ਬਰਾਮਦ, ਇੱਕ ਨਸ਼ਾ ਤਸਕਰ ਗ੍ਰਿਫ਼ਤਾਰ
ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਇਲਾਕੇ ਦੇ ਮਾਨੋਵਾਲ ਖੂਹ 'ਤੇ ਨਾਕਾਬੰਦੀ ਦੌਰਾਨ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਆਰੋਪੀ ਵਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਭਗਵਾਂ ਨੂੰ 27 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਕਤ ਆਰੋਪੀ ਦੇ ਵਿਰੁੱਧ NDPS ਐਕਟ ਦੇ ਅਧੀਨ ਕੇਸ ਦਰਜ ਕਰ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।