ਹੁਸ਼ਿਆਰਪੁਰ: ਜੂਨੀਅਰ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 15 ਨਵੰਬਰ ਨੂੰ
ਹੁਸ਼ਿਆਰਪੁਰ ਵਾਲੀਬਾਲ ਐਸੋਸੀਏਸ਼ਨ ਵੱਲੋਂ ਮੋਗਾ ਵਿਖੇ ਹੋਣ ਵਾਲੀ ਜੂਨੀਅਰ ਸਟੇਟ ਚੈਂਪੀਅਨਸ਼ਿਪ ਲਈ 15 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 9 ਵਜੇ ਟਰਾਇਲ ਲਏ ਜਾਣਗੇ। ਖਿਡਾਰੀ ਆਪਣਾ ਅਧਾਰ ਕਾਰਡ, ਜਨਮ ਸਰਟੀਫਿਕੇਟ, ਫੋਟੋਆਂ ਅਤੇ ਦਸਤਾਵੇਜ਼ਾਂ ਦੀਆਂ ਕਾਪੀਆਂ ਨਾਲ ਲੈ ਕੇ ਆਉਣ।