ਮੁਕਤਸਰ: ਹੁਣ ਐੱਨਆਰਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਨਹੀਂ ਹੋਵੇਗੀ ਜ਼ਰੂਰਤ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਦੱਸਿਆ ਕਿ ਐੱਨ. ਆਰ. ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇੱਕ ਆਨਲਾਈਨ ਈ-ਸਨਦ ਪੋਰਟਲ http://esanad.nic.in ਬਣਾ ਦਿੱਤਾ ਗਿਆ ਹੈ, ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋਵੇਗਾ।