ਫਾਜ਼ਿਲਕਾ: ਰਾਜਸਥਾਨ ਤੋਂ ਆਏ ਅੰਮ੍ਰਿਤ ਸੇਵਾ ਸਮਿਤੀ ਦੇ ਸੇਵਾਦਾਰਾਂ ਨੇ ਵੰਡਿਆ ਰਾਸ਼ਨ ਤੇ ਦਵਾਈਆਂ, ਲੋਕਾਂ ਨੇ ਕੀਤਾ ਧੰਨਵਾਦ
ਹਨੂੰਮਾਨਗੜ੍ਹ ਰਾਜਸਥਾਨ ਤੋਂ ਪਹੁੰਚੇ ਅੰਮ੍ਰਤੀ ਸੇਵਾ ਸਮਿਤੀ ਦੇ ਸੇਵਾਦਾਰਾਂ ਵੱਲੋਂ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਸਿਵਿਲ ਹਸਪਤਾਲ ਫ਼ਾਜ਼ਿਲਕਾ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਓਧਰ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਲਈ ਰਾਹਤ ਸਮੱਗਰੀ ਲੈਕੇ ਆਉਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।