ਭੁਲੱਥ: ਭੁਲੱਥ ਵਿੱਚ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ ਵਿੱਚ ਮੌਤ
ਭੁਲੱਥ ਦੇ ਸਰਕੀ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਵਾਸ਼ਰੂਮ ਵਿੱਚੋਂ ਲਾਸ਼ ਮਿਲੀ ਹੈ। ਮ੍ਰਿਤਕ ਦਿਵਾਕਰ ਮੰਡਲ ਬਿਹਾਰ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਕਪੂਰਥਲਾ ਭੇਜ ਦਿੱਤਾ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨ ਸਪੱਸ਼ਟ ਹੋਣਗੇ।