ਕੋਟਕਪੂਰਾ ਰੋਡ ਤੇ ਸਟਾਰ ਵਿਊ ਪੈਲਸ ਵਿਖੇ ਸਮਾਗਮ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਨੂੰ ਘੇਰਿਆ
Sri Muktsar Sahib, Muktsar | Sep 21, 2025
ਸਟਾਰ ਵਿਊ ਪੈਲੇਸ ਵਿਖੇ ਮਹਾਰਾਜਾ ਅਗਰਸੈਨ ਜੈਯੰਤੀ ਸਮਾਗਮ ਵਿੱਚ ਸ਼ਾਮਿਲ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਿਆ, ਉਹਨਾਂ ਕਿਹਾ ਕਿ ਪੰਜਾਬ ਦਾ ਪੈਸਾ ਲੁੱਟਿਆ ਜਾ ਰਿਹਾ। ਪੰਜਾਬ ਵਿੱਚ ਹੜ ਵੀ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਆਏ । ਸਰਕਾਰ ਨੇ ਸਿੱਧਾ ਰਾਹਤ ਫੰਡ ਵਿੱਚ ਪੈਸਾ ਲੈਣ ਦੀ ਜਗ੍ਹਾ ਤੇ ਚੜ੍ਹਦੀ ਕਲਾ ਮਿਸ਼ਨ ਦੇ ਨਾਮ ਹੇਠ ਪੈਸਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ