ਨੰਗਲ: ਨੰਗਲ ਪੁਲਿਸ ਵੱਲੋਂ ਫਲਾਈ ਓਵਰ ਤੇ ਵਿਸ਼ੇਸ਼ ਨਾਕਾ ਲਗਾ ਕੇ ਕੀਤੀ ਗਈ ਗੱਡੀਆਂ ਦੀ ਚੈਕਿੰਗ
ਜਾਣਕਾਰੀ ਦਿੰਦਿਆਂ ਏਐਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਐਸਐਸਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਤੇ ਥਾਣਾ ਮੁਖੀ ਨੰਗਲ ਇੰਸਪੈਕਟਰ ਰਜਨੀਸ਼ ਚੌਧਰੀ ਦੀ ਅਗਵਾਈ ਵਿੱਚ ਚੋਣਾਂ ਦੇ ਸੰਬੰਧ ਵਿੱਚ ਚੰਡੀਗੜ੍ਹ ਵਾਲੇ ਪਾਸੋਂ ਆਉਣ ਵਾਲੀ ਗੱਡੀਆਂ ਦੀ ਵਿਸ਼ੇਸ਼ ਉਪ ਨਾਲ ਚੈਕਿੰਗ ਕੀਤੀ ਜਾ ਰਹੀ। ਉਹਨਾਂ ਨੇ ਦੱਸਿਆ ਕਿ ਇਲਾਕੇ ਵਿੱਚ ਚੋਣਾਂ ਦੇ ਸੰਬੰਧ ਵਿੱਚ ਵੱਖ-ਵੱਖ ਟੀਮਾਂ ਨਾਕੇ ਲਗਾ ਕੇ ਚੈਕਿੰਗ ਕਰ ਰਹੀਆਂ।