ਭਿੱਖੀਵਿੰਡ: ਖਾਲੜਾ ਦਾਣਾ ਮੰਡੀ ਵਿਖੇ 78 ਲੱਖ ਰੁਪਏ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕੀਤਾ ਉਦਘਾਟਨ
ਆਮ ਆਦਮੀ ਪਾਰਟੀ ਤੋਂ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਸਰਹੱਦੀ ਕਸਬਾ ਖਾਲੜਾ ਦੀ ਦਾਣਾ ਮੰਡੀ ਵਿਖੇ 78 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਹਲਕਾ ਖੇਮਕਰਨ ਨੂੰ ਵਿਕਾਸ ਪੱਖੋਂ ਵਾਂਝਾ ਨਹੀਂ ਛੱਡਿਆ ਜਾਵੇਗਾ ਤੇ ਹਲਕੇ ਵਿੱਚ ਹਰ ਇੱਕ ਸੁੱਖ ਸਹੂਲਤ ਲੋਕਾਂ ਨੂੰ ਮਿਲੇਗੀ।