ਦੀਨਾਨਗਰ: ਦੋਰਾਂਗਲਾ ਪੁਲਿਸ ਦੀ ਕਾਰਵਾਈ: 25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ
ਦੋਰਾਂਗਲਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਕਾਦੀਆਂਵਾਲੀ ਨੇੜਿਓਂ 25 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਅਭਿਸ਼ੇਕ ਵਾਸੀ ਪਾਸੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।