ਕਲਾਨੌਰ: ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਮਸਟਕੋਟ ਅਤੇ ਸ਼ਹੂਰ ਕਲਾਂ ਵਿਖੇ ਪਹੁੰਚ ਕੇ ਕਿਸਾਨਾਂ ਦੇ ਨਾਲ ਕੀਤੀ ਮੀਟਿੰਗ
ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਯੋਗ ਨਿਪਟਾਰੇ ਲਈ ਸਮੂਹ ਕਿਸਾਨਾਂ ਨੂੰ ਜਿਲਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਅੱਜ ਡਿਪਟੀ ਕਮਿਸ਼ਨਰ ਵਲੋਂ ਕਲਾਨੋਰ ਬਲਾਕ ਦੇ ਪਿੰਡ ਮਸਤਕੋਟ ਅਤੇ ਸ਼ਹੂਰ ਕਲਾਂ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।