ਬਠਿੰਡਾ: ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਦੀ ਮੁਹਿੰਮ, ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਿਹਾ ਹੈ। ਕਿਸਾਨਾਂ ਨੂੰ ਖੇਤੀ ਸੰਦਾਂ ਅਤੇ ਹੈਪੀ ਸੀਡਰ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।