ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 28 ਵਿਖੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ-ਮੇਅਰ ਭੁਪਿੰਦਰ ਸਿੰਘ ਬਾਜਵਾ
ਬਟਾਲਾ, 20 ਜੁਲਾਈ (ਨਰਿੰਦਰ ਕੌਰ ਪੁਰੇਵਾਲ, ਰਿੰਕੂ ਰਾਜਾ)ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਜਿਸਦੇ ਚੱਲਦਿਆਂ ਵਾਰਡ ਨੰਬਰ 28 ਵਿਖੇ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਉਨ੍ਹਾਂ ਵਲੋਂ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।