ਹੁਸ਼ਿਆਰਪੁਰ: ਤਲਵਾੜਾ ਵਿੱਚ ਅਵਾਰਾ ਪਸ਼ੂਆਂ ਦਾ ਦਹਿਸ਼ਤ: ਸੜਕ ਹਾਦਸਿਆਂ ਵਿੱਚ ਜਾ ਰਹੀਆਂ ਨੇ ਜਾਨਾਂ
ਤਲਵਾੜਾ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਭਾਰੀ ਪ੍ਰੇਸ਼ਾਨ ਹਨ। ਸੜਕਾਂ 'ਤੇ ਬੈਠੇ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਵਿੱਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹਨ। ਪਸ਼ੂਆਂ ਦੇ ਹਮਲਾਵਰ ਹੋਣ ਕਾਰਨ ਲੋਕਾਂ ਦੀਆਂ ਗੱਡੀਆਂ ਵੀ ਨੁਕਸਾਨੀਆਂ ਜਾ ਰਹੀਆਂ ਹਨ।