ਬਰਨਾਲਾ: ਪ੍ਰਬੰਧਕੀ ਕੰਪਲੈਕਸ ਨੇੜੇ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਟੀਮ ਦਾ ਕੀਤਾ ਗਿਆ ਸਨਮਾਨ
ਸਰਹੱਦੀ ਤਨਾਅ ਦੌਰਾਨ ਖੇਤਰ ਅੰਦਰ ਨਾਗਰਿਕਾਂ ਦੀ ਸੁਰੱਖਿਆ ਲਈ ਸੇਵਾਵਾਂ ਨਿਭਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਆਈ.ਏ.ਐਸ ਵੱਲੋਂ ਸਿਵਿਲ ਡਿਫੈਂਸ ਦੇ ਟੀਮ ਮੈਂਬਰਾਂ ਰਾਹੀਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਮੈਂਬਰਾਂ ਨੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਸ਼ਹਿਰ ਦੀਆਂ ਸਮਸਿਆਵਾਂ ਬਾਰੇ ਵੀ ਚਰਚਾ ਕੀਤੀ।