ਮੁਕਤਸਰ: ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲਗਾਤਾਰ ਦੇ ਧਰਨੇ ਸਬੰਧੀ ਪਿੰਡ ਭਾਗਸਰ ਵਿਖੇ ਕੀਤੀ ਵਿਸ਼ਾਲ ਮੀਟਿੰਗ
ਪੰਜਾਬ ਦੀ ਆਪ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੂੰ ਅਣਗੌਲੇ ਕਰਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ਵਿਰੁੱਧ ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ 18 ਅਗਸਤ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾਣ ਵਾਲੇ ਅਣਮਿੱਥੇ ਸਮੇਂ ਦੀ ਧਰਨੇ ਸਬੰਧੀ । ਪਿੰਡ ਭਾਗਸਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਚੋਂ ਪਹੁੰਚੇ ਮਜ਼ਦੂਰ ਮਰਦ ਔਰਤਾਂ ਦੀ ਮੀਟਿੰਗ ਕੀਤੀ ਗਈ।