ਭਿੱਖੀਵਿੰਡ: ਪਿੰਡ ਰੂੜੀਵਾਲਾ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਿਛਲੇ ਦਿਨੀੰ ਇਕ ਨੌਜਵਾਨ ਦੀ ਮੌਤ ਹੋਣ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪਿੰਡ ਰੂੜੀਵਾਲਾ ਦੇ ਵਸਨੀਕ ਕੁਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ 'ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।