ਜਲੰਧਰ 1: ਕਾਕੀ ਪਿੰਡ ਵਿਖੇ ਝਗੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਕੀਤਾ ਗ੍ਰਫਤਾਰ
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਰਾਮਾ ਮੰਡੀ ਦੇ ਪੁਲਿਸ ਅਧਿਕਾਰੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਇੱਕ ਵੀਡੀਓ ਸਾਹਮਣੇ ਆਈ ਸੀ। ਜਿਸ ਵਿੱਚ ਕਿ ਲੜਾਈ ਝਗੜਾ ਹੋ ਰਿਹਾ ਸੀ ਉਹਨਾਂ ਨੇ ਕਿਹਾ ਸੀ ਕਿ ਕਾਕੀ ਪਿੰਡ ਦੇ ਦੋ ਗਵਾਂਡਿਆਂ ਵਿਚਾਲੇ ਲੜਾਈ ਝਗੜਾ ਹੋਇਆ ਸੀ ਅਤੇ ਦੋਨੇ ਗਵਾਂਡੀ ਇੱਕ ਦੂਜੇ ਉੱਪਰ ਆਰੋਪ ਲਗਾ ਰਹੇ ਹਨ। ਜਿਸ ਤੋਂ ਬਾਅਦ ਉਹਨਾਂ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕਰ ਲਿੱਤਾ ਹੈ।