ਮਾਨਸਾ: ਸਾਫ ਵਾਤਾਵਰਨ ਅਤੇ ਜਲਵਾਯੂ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਲੋੜ-ਡਿਪਟੀ ਕਮਿਸ਼ਨਰ
Mansa, Mansa | Sep 17, 2025 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਸ਼ਹਿਰ, ਪਿੰਡ, ਆਲੇ ਦੁਆਲੇ ਨੂੰ ਸਾਫ ਰੱਖਣ ਵਿਚ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ। ਕੂੜੇ ਨੂੰ ਖੁੱਲ੍ਹੇ ਥਾਂ ’ਤੇ ਸੁੱਟਣ ਅਤੇ ਪਲਾਸਟਿਕ ਦੇ ਲਿਫਾਫੇ ਅਤੇ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।