ਅੰਮ੍ਰਿਤਸਰ 2: ਮਲਕਪੁਰ ਦੇ 190 ਪਰਿਵਾਰਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ, ਜਾਣੋ ਕੀ ਹੈ ਖਾਸ
ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਮਲਕਪੁਰ ਦੇ 190 ਲਾਭਪਾਤਰੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਲਕੀ ਹੱਕ ਦੇ ਕਾਗਜ਼ਾਤ ਵੰਡੇ ਗਏ। ਇਸ ਨਾਲ ਲੰਬੇ ਸਮੇਂ ਤੋਂ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਹੁਣ ਕਾਨੂੰਨੀ ਸੁਰੱਖਿਆ ਮਿਲੇਗੀ।