ਮੁਕਤਸਰ: ਪਿੰਡ ਧਿਗਾਣਾ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਗਿਆ ਉਦਘਾਟਨ
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਪਿੰਡ ਧਿਗਾਣਾ ਵਿਖੇ ਮਾਈਨਰ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ 5 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਕਰੀਬ 30 ਸਾਲ ਤੋਂ ਕੱਚਾ ਚੱਲ ਰਹੇ ਇਸ ਮਾਈਨਰ ਨੂੰ 23 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ।