ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਿੱਚ ਚੱਲ ਰਹੇ ਜਸ਼ਨਦੀਪ ਇਨਸਾਫ਼ ਮੋਰਚੇ 'ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਮਿਤ ਸਿੰਘ ਰਾਠੀ
ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ ਉੱਪਰ ਚੱਲ ਰਹੇ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਮਿਤ ਸਿੰਘ ਰਾਠੀ ਪਹੁੰਚੇ। ਉਹਨਾਂ ਨੇ ਧਰਨੇ ਉੱਪਰ ਬੈਠੇ ਵਿਦਿਆਰਥੀਆਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇਹਨਾਂ ਵਿਦਿਆਰਥੀਆਂ ਦੇ ਹੱਕ ਵਿੱਚ ਖੜੇਗਾ।