ਜਲੰਧਰ 1: ਜਲੰਧਰ ਦੇ 120 ਫੁਟੀ ਰੋਡ ਵਿਖੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ਮੋਟਰਸਾਈਕਲ ਚਾਲਕ ਦੀ ਹੋਈ ਮੌਤ
ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਉਹ ਘਰ ਵੱਲ ਨੂੰ ਆ ਰਹੇ ਸੀ ਤੇ ਰਸਤੇ ਦੇ ਵਿੱਚ ਇੱਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਹੁਣ ਵਿਅਕਤੀ ਦੀ ਹਸਪਤਾਲ ਵਿਖੇ ਮੌਤ ਹੋ ਗਈ ਹੈ ਅਤੇ ਕਾਰ ਚਾਲਕ ਹਸਪਤਾਲ ਤੋਂ ਆਪਣੀ ਗੱਡੀ ਲੈ ਕੇ ਭੱਜ ਗਿਆ ਹੈ। ਫਿਲਹਾਲ ਉਹਨਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।