ਫਾਜ਼ਿਲਕਾ: ਸ਼ਾਸਤਰੀ ਚੌਕ ਵਿਖੇ ਲੱਗਿਆ ਮੁਫ਼ਤ ਸ਼ੂਗਰ ਅਤੇ ਬੀਪੀ ਜਾਂਚ ਕੈਂਪ
ਫਾਜ਼ਿਲਕਾ ਦੇ ਸ਼ਾਸਤਰੀ ਚੌਕ ਵਿਖੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਵੱਲੋਂ ਮੁਫ਼ਤ ਸ਼ੂਗਰ ਅਤੇ ਬੀਪੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਾਕਟਰਾਂ ਦੀ ਟੀਮ ਨੇ ਲੋਕਾਂ ਦੀ ਸਿਹਤ ਜਾਂਚ ਕੀਤੀ। ਇਸ ਮੌਕੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖਣ ਦਾ ਪ੍ਰਣ ਲਿਆ।